Delhi Weather: ਮੌਸਮ ਵਿਭਾਗ ਨੇ ਮੀਂਹ ਅਤੇ ਬਿਜਲੀ ਡਿੱਗਣ ਦਾ ਕਰਤਾ ਅਲਰਟ ਜਾਰੀ

5 ਜਨਵਰੀ 2025: ਦੇਸ਼ ਭਰ ‘ਚ ਠੰਡ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਧੁੰਦ ਅਤੇ (fog and cold wave) ਸੀਤ ਲਹਿਰ ਨੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪਹਾੜੀ ਖੇਤਰਾਂ ਵਿੱਚ ਵੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦਿੱਲੀ-(Delhi-NCR) ਐੱਨਸੀਆਰ ‘ਚ ਕੜਾਕੇ ਦੀ ਠੰਡ (cold) ਵਧ ਗਈ ਹੈ, ਜਿਸ ਕਾਰਨ ਲੋਕ ਅੱਗ ਅਤੇ ਹੀਟਰ (fire and hitter) ਦਾ ਸਹਾਰਾ ਲੈ ਰਹੇ ਹਨ। ਮੌਸਮ (Meteorological Department) ਵਿਭਾਗ ਨੇ ਕਈ ਰਾਜਾਂ ਵਿੱਚ ਫਿਰ ਤੋਂ ਮੀਂਹ ਅਤੇ (rain and lightning) ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ।

ਠੰਡ ਅਤੇ ਧੁੰਦ ਕਾਰਨ ਲੋਕ ਪ੍ਰੇਸ਼ਾਨ

ਦੇਸ਼ ਦੇ ਕਈ ਹਿੱਸਿਆਂ ‘ਚ ਠੰਡ ਅਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਅਤੇ ਦਿਨ ਵੇਲੇ ਸੀਤ ਲਹਿਰ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਖਾਸ ਕਰਕੇ ਬਜ਼ੁਰਗ ਅਤੇ ਬੱਚੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਦਿੱਲੀ-(Delhi-NCR)ਐਨਸੀਆਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ (chandigarh) ਵਿੱਚ ਅਗਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੀਂਹ ਠੰਢ ਨੂੰ ਹੋਰ ਵਧਾ ਸਕਦਾ ਹੈ।

ਮੀਂਹ ਅਤੇ ਬਰਫਬਾਰੀ ਕਾਰਨ ਠੰਡ ਵਧੇਗੀ

ਮੌਸਮ ਵਿਭਾਗ (weather department) ਮੁਤਾਬਕ ਐਤਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, (uttar pradesh) ਪੰਜਾਬ, ਹਰਿਆਣਾ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

ਬਿਹਾਰ (bihar) ‘ਚ ਵੀ ਠੰਡ ਵਧਣ ਦੀ ਸੰਭਾਵਨਾ ਹੈ। 6 ਜਨਵਰੀ ਨੂੰ ਦਿੱਲੀ, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ (chandigarh) ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ (rain) ਪੈਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਵੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂ ਕਿ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ (rajasthan) ਅਤੇ ਕੁਝ ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਜਿਵੇਂ ਕਿ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ।

read more: ਨੈਸ਼ਨਲ ਹਾਈਵੇਅ ‘ਤੇ ਜੰਮੀ 1 ਫੁੱਟ ਬਰਫ, ਬੱਸਾਂ ਦੀ ਆਵਾਜਾਈ ਬੰਦ

Scroll to Top