20 ਜਨਵਰੀ 2025: ਦਿੱਲੀ-ਐਨਸੀਆਰ (Delhi-NCR) ਵਿੱਚ ਭਾਰੀ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਅੱਜ ਸਵੇਰੇ ਠੰਢੀ ਲਹਿਰ ਨੇ ਆਪਣਾ ਅਸਰ ਦਿਖਾਇਆ, ਜਿਸ ਕਾਰਨ ਰਾਜਧਾਨੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਖੁਸ਼ਕ ਠੰਢ ਮਹਿਸੂਸ ਕੀਤੀ ਗਈ। ਭਾਰਤੀ ਮੌਸਮ (India Meteorological Department) ਵਿਭਾਗ (IMD) ਨੇ 22 ਅਤੇ 23 ਜਨਵਰੀ ਨੂੰ ਦਿੱਲੀ-NCR ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਵਿਗਿਆਨੀ ਡਾ. ਸੋਮਾ ਸੇਨ ਰਾਏ ਦੇ ਅਨੁਸਾਰ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਆਈਐਮਡੀ ਨੇ ਅਗਲੇ 5 ਦਿਨਾਂ ਲਈ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਬਰਫ਼ਬਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ, 22 ਅਤੇ 23 ਜਨਵਰੀ ਨੂੰ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Read More: ਦਿੱਲੀ ‘ਚ ਪਈ ਸੰਘਣੀ ਧੁੰਦ, 100 ਤੋਂ ਵੱਧ ਉਡਾਣਾਂ ਤੇ 26 ਰੇਲਗੱਡੀਆਂ ਹੋਈਆਂ ਪ੍ਰਭਾਵਿਤ