ਚੰਡੀਗੜ੍ਹ, 15 ਨਵੰਬਰ 2025: ਦਿੱਲੀ ਦੇ ਸਰਾਏ ਕਾਲੇ ਖਾਂ ਚੌਕ ਦਾ ਨਾਂ ਬਦਲ ਕੇ ਹੁਣ ‘ਬਿਰਸਾ ਮੁੰਡਾ ਚੌਕ’ (Birsa Munda Chowk) ਰੱਖਿਆ ਗਿਆ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਜਨਜਾਤੀ ਗੌਰਵ ਦਿਵਸ’ ਦੇ ਮੌਕੇ ‘ਤੇ ਦਿੱਲੀ ‘ਚ ਭਗਵਾਨ ਬਿਰਸਾ ਮੁੰਡਾ ਦੀ ਮੂਰਤੀ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੌਕੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਦਾ ਜਨਮ ਇੱਕ ਛੋਟੇ ਜਿਹੇ ਪਿੰਡ ‘ਚ ਹੋਇਆ ਸੀ ਅਤੇ ਅੱਜ ਉਨ੍ਹਾਂ ਦੀ 150ਵੀਂ ਜਯੰਤੀ ਹੈ। ਇਸ ਸਾਲ ਨੂੰ ਜਨਜਾਤੀ ਗੌਰਵ ਦਿਵਸ ਵਜੋਂ ਮਨਾਇਆ ਜਾਵੇਗਾ।
ਅਮਿਤ ਸ਼ਾਹ ਨੇ ਕਿਹਾ ਕਿ ਸੁਆਮੀ ਬਿਰਸਾ ਮੁੰਡਾ (Birsa Munda) ਆਜ਼ਾਦੀ ਦੇ ਮਹਾਨ ਨਾਇਕਾਂ ‘ਚੋਂ ਇੱਕ ਸਨ। 1875 ‘ਚ ਸੈਕੰਡਰੀ ਸਿੱਖਿਆ ਹਾਸਲ ਕੀਤੀ ਅਤੇ ਉਨ੍ਹਾਂ ਨੇ ਧਰਮ ਪਰਿਵਰਤਨ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਜਦੋਂ ਪੂਰੇ ਦੇਸ਼ ਅਤੇ ਦੁਨੀਆ ਦੇ 2/3 ਹਿੱਸੇ ‘ਤੇ ਅੰਗਰੇਜ਼ਾਂ ਦਾ ਰਾਜ ਸੀ। ਉਸ ਸਮੇਂ ਉਨ੍ਹਾਂ ਨੇ ਧਰਮ ਪਰਿਵਰਤਨ ਵਿਰੁੱਧ ਖੜ੍ਹੇ ਹੋਣ ਦੀ ਹਿੰਮਤ ਦਿਖਾਈ ਸੀ।
ਦੂਜੇ ਪਾਸੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਅੱਜ ਐਲਾਨ ਕਰ ਰਿਹਾ ਹਾਂ ਕਿ ਇੱਥੇ ਆਈਐਸਬੀਟੀ ਬੱਸ ਸਟੈਂਡ ਦੇ ਬਾਹਰ ਵੱਡਾ ਚੌਕ ਭਗਵਾਨ ਬਿਰਸਾ ਮੁੰਡਾ ਵਜੋਂ ਜਾਣਿਆ ਜਾਵੇਗਾ। ਇਸ ਬੁੱਤ ਅਤੇ ਉਸ ਚੌਕ ਦਾ ਨਾਂ ਦੇਖ ਕੇ ਦਿੱਲੀ ਦੇ ਨਾਗਰਿਕ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਬੱਸ ਸਟੈਂਡ ‘ਤੇ ਆਉਣ ਵਾਲੇ ਲੋਕ ਵੀ ਉਸ ਦੇ ਜੀਵਨ ਤੋਂ ਜ਼ਰੂਰ ਪ੍ਰੇਰਿਤ ਹੋਣਗੇ।