July 7, 2024 12:06 pm
AAP

ਪੰਜਾਬ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ, ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਉੱਠੀ ਮੰਗ

ਚੰਡੀਗੜ੍ਹ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (AAP) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਪਰ ਕਾਂਗਰਸ ਅਤੇ ਅਕਾਲੀ ਦਲ ‘ਆਪ’ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਇਸ ਗ੍ਰਿਫਤਾਰੀ ਤੋਂ ਬਾਅਦ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਵੀ ਉੱਠਣ ਲੱਗੀ ਹੈ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕਾਰਵਾਈ ਬਹੁਤ ਛੋਟੀ ਹੈ ਪਰ ਬਹੁਤ ਦੇਰ ਨਾਲ ਕੀਤੀ ਗਈ ਹੈ। ਇਸ ਭ੍ਰਿਸ਼ਟ ਵਿਧਾਇਕ ਨੂੰ ਪਿਛਲੇ ਹਫ਼ਤੇ ਰਿਸ਼ਵਤ ਲੈਂਦਿਆਂ ਫੜਿਆ ਜਾਣਾ ਚਾਹੀਦਾ ਸੀ। “ਕੱਟੜ ਬੇਈਮਾਨ ਪਾਰਟੀ” ਨੇ ਉਸਨੂੰ ਜਾਂ ਵਿਜੇ ਸਿੰਗਲਾ ਅਤੇ ਫੌਜਾ ਸਰੀ ਵਰਗੇ ਹੋਰ ਭ੍ਰਿਸ਼ਟਾਂ ਨੂੰ ਬਰਖਾਸਤ ਨਹੀਂ ਕੀਤਾ । ਅਕਾਲੀ ਦਲ ਦੀ ਮੰਗ ਹੈ ਕਿ ਇਨ੍ਹਾਂ ਸਾਰਿਆਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਜਾਵੇ।

ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਗ੍ਰਿਫਤਾਰੀ ਨੇ ਸਾਡੀ ਪਾਰਟੀ ਦਾ ਸਟੈਂਡ ਸਹੀ ਸਾਬਤ ਕਰ ਦਿੱਤਾ ਹੈ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਹ ਤੀਜਾ ‘ਆਪ’ (AAP) ਵਿਧਾਇਕ ਹੈ ਜਿਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਕੀ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਦਲਾਅ ਦਾ ਵਾਅਦਾ ਹੈ ?

Punjab

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਦੇ ਭ੍ਰਿਸ਼ਟ ਵਿਧਾਇਕ ਕੋਟਫੱਤਾ ਦੀ ਗ੍ਰਿਫਤਾਰੀ ਨੇ ਆਪਣੇ ਆਪ ਨੂੰ ‘ਕੱਟੜ-ਇਮਾਨਦਾਰ’ ਕਹਾਉਣ ਵਾਲੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੀ ਅੰਦਰਲੀ ਗੰਦਗੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲੋਕ ਸ਼ਕਤੀ ਦੀ ਜਿੱਤ ਹੈ ਕਿਉਂਕਿ ਭਗਵੰਤ ਮਾਨ ਵਿਧਾਨ ਸਭਾ ਵਿੱਚ ਵਿਰੋਧ ਦਾ ਸਾਹਮਣਾ ਕਰਨ ਤੋਂ ਡਰਦੇ ਸਨ। ਹੁਣ ਸਾਬਕਾ ਮੰਤਰੀ ਫੌਜਾ ਸਰਾਰੀ ਦੀ ਵੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

khehra

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਰਿਸ਼ਵਤਖ਼ੋਰੀ (bribery) ਭਾਵੇਂ ਕਿਸੇ ਨੇ ਵੀ ਜਾਂ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਹਨ | ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ |