TheUnmute.com

ਪੀਐੱਮ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕੀਤੀ ਇਹ ਮੰਗ

ਚੰਡੀਗੜ੍ਹ 5 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚ ਰਹੇ ਹਨ। ਇੱਥੇ ਪ੍ਰਧਾਨ ਮੰਤਰੀ 42750 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ (Manish Tewari) ਨੇ ਪੀਐਮ ਨਰਿੰਦਰ ਮੋਦੀ (PM Narendra Modi) ਦੇ ਫਿਰੋਜ਼ਪੁਰ (Ferozepur) ਦੌਰੇ ਤੋਂ ਪਹਿਲਾਂ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੇੜੇ ਆ ਰਹੀ ਹੈ ਅਤੇ ਅੱਜ ਤੁਸੀਂ (ਪ੍ਰਧਾਨ ਮੰਤਰੀ) ਫਿਰੋਜ਼ਪੁਰ (Ferozepur) ਆ ਰਹੇ ਹੋ।

ਕਾਂਗਰਸੀ ਸੰਸਦ ਮੈਂਬਰ ਨੇ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਿਵ ਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ-ਸੀ.ਐਚ.ਡੀ.ਰੱਖਿਆ ਜਾਵੇ |

 

Exit mobile version