June 29, 2024 2:43 am
RBI

ਮੁੜ ਨੋਟਬੰਦੀ ! RBI ਵਾਪਸ ਲਵੇਗਾ 2 ਹਜ਼ਾਰ ਦਾ ਨੋਟ, 30 ਸਤੰਬਰ ਤੱਕ ਬੈਂਕ ‘ਚ ਕਰਵਾ ਸਕਣਗੇ ਜਮ੍ਹਾ

ਚੰਡੀਗੜ੍ਹ, 19 ਮਈ 2023: ਆਰ.ਬੀ.ਆਈ (RBI) ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ 30 ਸਤੰਬਰ ਤੱਕ ਕਾਨੂੰਨੀ ਤੌਰ ‘ਤੇ ਵੈਧ ਰਹਿਣਗੇ।

2 ਹਜ਼ਾਰ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਆਇਆ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਸਨ। ਇਸ ਦੀ ਬਜਾਏ ਨਵੇਂ ਪੈਟਰਨ ਵਿੱਚ 500 ਅਤੇ 2000 ਦੇ ਨਵੇਂ ਨੋਟ ਜਾਰੀ ਕੀਤੇ ਗਏ। RBI ਨੇ 2019 ਤੋਂ 2000 ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਆਰਬੀਆਈ ਨੇ ਬੈਂਕਾਂ ਨੂੰ 30 ਸਤੰਬਰ ਤੱਕ ਇਨ੍ਹਾਂ ਨੋਟਾਂ ਨੂੰ ਬਦਲਦੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸਿਰਫ਼ ਇੱਕ ਵਾਰ 20,000 ਰੁਪਏ ਦੇ ਨੋਟ ਬਦਲੇ ਜਾਣਗੇ।