Site icon TheUnmute.com

ਨਾਂਦੇੜ ‘ਚ SGPC ਦੇ ਵਫ਼ਦ ਦੀ ਅਗਵਾਈ ‘ਚ ਸੰਗਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

SGPC

ਚੰਡੀਗੜ੍ਹ, 9 ਫਰਵਰੀ 2024: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਂਦੇੜ ਗੁਰਦੁਆਰਾ ਬੋਰਡ ਐਕਟ, 1956 ਵਿੱਚ ਸੋਧ ਕਰਨ ਦੇ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ ਹੈ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ। ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ।

Exit mobile version