case against Bikram Majithia

Punjab: ਬਿਕਰਮ ਮਜੀਠੀਆ ‘ਤੇ ਮਾਮਲਾ ਦਰਜ ਹੋਣ ਖ਼ਿਲਾਫ਼ ਅਕਾਲੀ ਦਲ ਦਾ ਹੱਲਾ ਬੋਲ ਰੋਸ਼ ਪ੍ਰਦਰਸ਼ਨ

ਚੰਡੀਗੜ੍ਹ 24 ਦਸੰਬਰ 2021: ਡਰੱਗ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਯੂਥ ਅਕਾਲੀ ਦਲ ਵੱਲੋਂ ਲਗਾਤਰ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ (Punjab government) ‘ਤੇ ਕਈ ਗੰਭੀਰ ਇਲਜਾਮ ਲਗਾਏ ਜਾ ਰਹੇ ਹਨ। ਜਿਸ ਦੌਰਾਨ ਅੱਜ ਅਕਾਲੀ ਦਲ ਵੱਲੋਂ ਪੰਜਾਬ ਭਰ ‘ਚ ਬਿਕਰਮ ਮਜੀਠੀਆ (Bikram Majithia) ਦੇ ਹੱਕ ‘ਚ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰ ਸਰਕਾਰ ਦੀ ਨਾਕਾਮੀ ਨੂੰ ਕੋਸਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮ ਮਜੀਠੀਆ (Bikram Majithia) ਜ਼ਿੰਦਾਬਾਦ ਦੇ ਨਾਅਰੇ ਲਗਾਏ। ਉੱਥੇ ਹੀ ਅਕਾਲੀ ਦਲ ਨੇਤਾਵਾਂ ਨੇ ਅੰਮ੍ਰਿਤਸਰ ‘ਚ ਵੀ ਸਰਕਾਰ ਖਿਲਾਫ ਹੱਲਾ ਬੋਲਿਆ ਤੇ ਕਾਂਗਰਸੀ ਆਗੂਆਂ ਦੇ ਪੁਤਲੇ ਬਣਾਏ। ਇਸ ਦੌਰਾਨ ਉਹਨਾਂ ਨੇ ਸਰਕਾਰ ਨੂੰ ਜੰਮ ਕੇ ਲਾਹਨਤਾਂ ਵੀ ਪਾਈਆਂ।

ਬਿਕਰਮ ਸਿੰਘ ਮਜੀਠੀਆ (Bikram Majithia) ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਨਜਾਇਜ਼ ਪਰਚਾ ਦਰਜ ਕਰਨ ਦੇ ਵਿਰੋਧ ਵਿੱਚ ਇੱਥੇ ਪ੍ਰਦਰਸ਼ਨ ਕੀਤਾ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨਾਜਾਇਜ਼ ਤੌਰ ਤੇ ਝੂਠੇ ਪਰਚੇ ਦਰਜ ਕਰਨ ਤੇ ਲੱਗੀ ਹੋਈ ਹੈ ਲੇਕਿਨ ਅਕਾਲੀ ਦਲ ਅਜਿਹੇ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ ਅਤੇ ਅੱਜ ਦੇ ਇਸ ਪ੍ਰਦਰਸ਼ਨ ਤੋਂ ਅਸੀਂ ਇਹ ਦੱਸਣਾ ਚਾਹੁੰਦੇ ਹਾਂ ਕਿ ਪੂਰਾ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚੱਟਾਨ ਬਣ ਕੇ ਖੜ੍ਹਾ ਹੈ |
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ ‘ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ।

Scroll to Top