July 5, 2024 1:28 am
Shiromani Akali Dal

ਸ਼੍ਰੋਮਣੀ ਅਕਾਲੀ ਦਲ ਵਲੋਂ 9 ਮਈ ਨੂੰ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ

ਚੰਡੀਗੜ੍ਹ 07 ਮਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀ ਹੈ | ਇਸਦੇ ਚੱਲਦੇ ਪੰਜਾਬ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ 9 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰੇਗਾ । ਇਸ ਧਰਨੇ ਸੰਬੰਧੀ ਜਾਣਕਾਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਹੈ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਬਿਜਲੀ ਕੱਟ, ਰਸੋਈ ਗੈਸ ਦੇ ਵਧ ਰਹੇ ਰੇਟਾਂ ਨੂੰ ਲੈ ਕੇ ਜਿਸ ਤਰ੍ਹਾਂ ਜਨਤਾ ਵਿਚ ਪ੍ਰੇਸ਼ਾਨੀ ਵਧ ਰਹੀ ਹੈ। ਇਸਨੂੰ ਲੈ ਕੇ ਇਹ ਮੋਰਚਾ ਖੋਲ੍ਹਿਆ ਜਾਵੇਗਾ ਤੇ ਕਿਸ ਤਰ੍ਹਾਂ ਸਰਕਾਰ ਵਲੋਂ ਵੱਡੇ-ਵੱਡੇ ਐਲਾਨ ਕੀਤੇ ਗਏ, ਉਸ ਦਾ ਸੱਚ ਜਨਤਾ ਸਾਹਮਣੇ ਰੱਖਾਂਗੇ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਾਨਸਾ ‘ਚ ਜਿਸ ਤਰ੍ਹਾਂ ਸੀ ਐੱਮ ਭਗਵੰਤ ਮਾਨ (CM Bhagwant Mann) ਨੇ ਕਿਹਾ ਸੀ ਕਿ ਬਿਨਾਂ ਗਿਰਦਾਵਰੀ ਮੁਆਵਜ਼ਾ ਦਿੱਤਾ ਜਾਵੇਗਾ, ਇਹ ਸਭ ਤੋਂ ਵੱਡਾ ਮਜ਼ਾਕ ਸੀ, ਜਿਸ ਵਿਚ ਅਜੇ ਤੱਕ ਇਕ ਰੁਪਿਆ ਤੱਕ ਨਹੀਂ ਦਿੱਤਾ ਗਿਆ। ਇਸ ਵਾਰ ਗਰਮੀ ਕਾਰਨ ਜਿਸ ਤਰ੍ਹਾਂ ਕਣਕ ਦਾ ਝਾੜ ਘੱਟ ਹੋਇਆ ਹੈ ਉਸ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਨਹੀਂ ਚੁੱਕੇ ਅਤੇ ਕੇਂਦਰ ਤੋਂ ਅਜਿਹੀ ਸਥਿਤੀ ਲਈ ਵਕਾਲਤ ਕਰਨ ਸਰਕਾਰ ਨਹੀਂ ਗਈ ਤੇ ਕੇਂਦਰ ਤੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਹੈ , ਜਿਸ ‘ਚੋਂ ਪੰਜਾਬ ਸਰਕਾਰ 250 ਰੁਪਏ ਦਾ ਹਿੱਸਾ ਦੇਵੇ ਜੋ ਕਿ ਵੈਟ ਨਾਲ ਦਿੱਤਾ ਜਾਣਾ ਚਾਹੀਦਾ।ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਯਾਦ ਪੱਤਰ ਡੀ.ਸੀ. ਨੂੰ ਦਿੱਤਾ ਜਾਵੇਗਾ।