July 2, 2024 7:59 pm
PATIALA

PU ਪਟਿਆਲਾ ਦੇ ਸਮੂਹ ਸੁਰੱਖਿਆ ਵਿਭਾਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ 20 ਦਸੰਬਰ 2021 : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਸਮੂਹ ਸੁਰੱਖਿਆ ਵਿਭਾਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਗੇਟ ਕੀਤਾ ਬੰਦ ਕੀਤਾ ਗਿਆ ਗਿਆ, ਕਰਮਚਾਰੀਆਂ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੰਜ ਸਾਲ ਪੂਰੀਆਂ ਹੋ ਚੁੱਕੀਆਂ ਨੇ ਯੂਨੀਵਰਸਿਟੀ(University ) ਪ੍ਰਸ਼ਾਸਨ ਉਸ ਨੂੰ ਡੇਲੀਵੇਜ਼ ‘ਤੇ ਕਰੇ ਅਤੇ ਜਿਹੜੇ ਮੁਲਾਜ਼ਮ ਡੇਲੀਵੇਜ਼ ‘ਤੇ ਕੰਮ ਕਰ ਰਹੇ ਨੇ ਉਨ੍ਹਾਂ ਨੂੰ ਪ੍ਰਮੋਟ ਕਰਕੇ ਉਨ੍ਹਾਂ ਦੀ ਤਨਖਾਹ ਘੱਟ ਤੋਂ ਘੱਟ ਅਠਾਰਾਂ ਹਜ਼ਾਰ ਕੀਤੀ ਜਾਵੇ, ਇਸ ਦੇ ਨਾਲ ਹੀ ਕਈ ਹੋਰ ਮੰਗਾਂ ਨੂੰ ਲੈ ਕੇ ਇਹ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਨੇ ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪ੍ਰਸ਼ਾਸਨ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਦੇ ਚੱਲਦਿਆਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਯੂਨੀਵਰਸਿਟੀ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ,