Site icon TheUnmute.com

Parliament Session: ਬੰਗਲਾਦੇਸ਼ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਦਾ ਪ੍ਰਦਰਸ਼ਨ, ਲੋਕ ਸਭਾ ‘ਚ ਪੇਸ਼ ਹੋਵੇਗਾ ‘ਵਨ ਨੇਸ਼ਨ-ਵਨ ਇਲੈਕਸ਼ਨ’ ਬਿੱਲ

One Nation One Election

ਚੰਡੀਗੜ੍ਹ, 17 ਦਸੰਬਰ 2024: Parliament Session News: ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਵਿਧਾਨ ਸੋਧ ਬਿੱਲ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਦੇ ਏਜੰਡੇ ‘ਚ ਕਿਹਾ ਗਿਆ ਹੈ ਕਿ ਸੰਵਿਧਾਨ (129ਵੀਂ ਸੋਧ) ਬਿੱਲ, 2024, ਜਿਸ ਨੂੰ ਇੱਕ ‘ਵਨ ਨੇਸ਼ਨ- ਵਨ ਇਲੈਕਸ਼ਨ’ ਬਿੱਲ (One Nation One Election) ਵਜੋਂ ਜਾਣਿਆ ਜਾਂਦਾ ਹੈ |

ਇਸ ਬਿੱਲ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਵੱਲੋਂ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰਾਜ ਸਭਾ ‘ਚ ‘ਸੰਵਿਧਾਨ ‘ਤੇ ਚਰਚਾ’ ਚੱਲ ਰਹੀ ਹੈ। ਇਸ ਦੌਰਾਨ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਦੇ ਅੰਦਰ ਪ੍ਰਦਰਸ਼ਨ ਕੀ ਹੈ ।

‘ਵਨ ਨੇਸ਼ਨ-ਵਨ ਇਲੈਕਸ਼ਨ’ (One Nation One Election) ‘ਤੇ ਕਾਂਗਰਸ ਸੰਸਦ ਗੌਰਵ ਗੋਗੋਈ ਨੇ ਕਿਹਾ ਕਿ ‘ਇਹ ਭਾਰਤ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ‘ਤੇ ਹਮਲਾ ਹੈ, ਜਿਸ ਦਾ ਕਾਂਗਰਸ ਪਾਰਟੀ ਅਤੇ ਇੰਡੀਆ ਗਠਜੋੜ ਸਖ਼ਤ ਵਿਰੋਧ ਕਰੇਗਾ। ਕਾਂਗਰਸ ਦਾ ਕਹਿਣਾ ਹੈ ਕਿ ਇਹ ਬਿੱਲ ਭਾਜਪਾ ਦੀ ਮਨਸ਼ਾ ਨੂੰ ਦਰਸਾਉਂਦਾ ਹੈ ਕਿ ਉਹ ਭਾਰਤ ਦੀਆਂ ਚੋਣਾਂ ਦੀ ਨਿਰਪੱਖਤਾ ਨੂੰ ਕਿਵੇਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਡੀ ਮੰਗ ਭਾਰਤ ‘ਚ ਨਿਰਪੱਖ ਚੋਣਾਂ ਦੀ ਹੈ।

ਇਸਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਦਾ ਵਿਰੋਧ ਕਰਦੇ ਹੋਏ ਲੋਕ ਸਭਾ ‘ਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੱਲ ਰਹੀ ਭੁੱਖ ਹੜਤਾਲ ‘ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ‘ਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਕਿਸਾਨਾਂ ਦੇ ਮੁੱਦੇ ‘ਤੇ 21 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ।

Read More: Delhi Election: ਦਿੱਲੀ ਵਿਧਾਨ ਸਭਾ ਚੋਣਾਂ ਲਈ ਸਪਾ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ

Exit mobile version