ਚੰਡੀਗੜ੍ਹ 20 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਵਲੋਂ ਦਿੱਲੀ ‘ਚ ਸੰਸਦ ਦੇ ਬਾਹਰ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨਿਤਿਨ ਗਡਕਰੀ ਦਾ ਰਸਤਾ ਰੋਕ ਬਣਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ |
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੁਣ ਤਾਂ ਰਾਜੀਵ ਗਾਂਧੀ ਦੇ ਕਾਤਲ ਵੀ ਰਿਹਾਅ ਹੋ ਚੁੱਕੇ ਹਨ, ਫਿਰ ਸਿੱਖ ਕੈਦੀ ਕਿਉਂ ਨਹੀਂ। ਇਸਦੇ ਨਾਲ ਹੀ ਅਕਲੀ ਦਲ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਵੀ ਕੱਢਣ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਨਾਲ ਕਾਲੈ ਦਲ ਦੇ ਵੱਡੇ ਲੀਡਰ ਸ਼ਾਮਲ ਹੋਣਗੇ |