ਅੰਮ੍ਰਿਤਸਰ ਉਪ ਮੁੱਖ ਮੰਤਰੀ ਸੋਨੀ ਦੀ ਕੋਠੀ ਬਾਹਰ ਸੱਤਵੇਂ ਪੇ ਕਮਿਸ਼ਨ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ 16 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 3600 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਗਿਆ ਇਸ ਦੌਰਾਨ ਜਿਨ੍ਹਾਂ ਮੁਲਾਜ਼ਮਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ ਉਨ੍ਹਾਂ ਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਵੱਲੋਂ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਸਰਕਾਰ ਅੱਗੇ ਅਪੀਲਾਂ ਕੀਤੀਆਂ ਜਾ ਰਹੀਆਂ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਡਿਪਟੀ ਮੁੱਖ ਮੰਤਰੀ ਸੋਨੀ ਦੇ ਘਰ ਬਾਹਰ ਪੰਜਾਬ ਚੰਡੀਗਡ਼੍ਹ ਟੈਕਨੀਕਲ ਕਾਲਜ ਯੂਨੀਅਨ ਦੇ ਬੈਨਰ ਹੇਠ ਅਧਿਆਪਕਾਂ ਨੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਪੰਜਾਬ ‘ਚ 4 ਸਾਲ ਬੀਤਣ ਵਾਲੇ ਹਨ ਪਰ ਹੁਣ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਦੀ ਪੇ-ਕਮਿਸ਼ਨ, ਡੀ.ਕਿਸ਼ਤਾਂ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਮੰਗਾਂ ‘ਤੇ ਕੋਈ ਸੁਣਵਾਈ ਨਹੀਂ ਕੀਤੀ ਗਈ, ਜਿਸ ਦੇ ਬਾਅਦ ਮਜ਼ਬੂਰਨ ਸੜਕਾਂ ‘ਤੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ, ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਪੰਜਾਬ ‘ਚ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ ‘ਚ ਮੁਲਾਜ਼ਮ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਏਗਾ ਉੱਥੇ ਹੀ ਅੱਜ ਪੀ ਸੀ ਸੀ ਟੀ ਯੂਨੀਅਨ ਵੱਲੋਂ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਘਰ ਦਾ ਘਿਰਾਓ ਵੀ ਕੀਤਾ ਗਿਆ ਅਤੇ ਆਪਣਾ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਉਨ੍ਹੀਂ ਦੇਰ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਦੂਜੇ ਪਾਸੇ ਪੰਜਾਬ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਂਦੇ ਹੋਏ ਕਿਹਾ ਕਿ ਡਿਪਟੀ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨਾਲ ਗੱਲਬਾਤ ਕਰਕੇ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਮੁੱਦੇ ਤੇ ਵਿਚਾਰ ਕੀਤੀ ਜਾਵੇਗੀ,

Scroll to Top