July 5, 2024 6:45 am
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ 06 ਮਈ 2022: ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Agriculture and Farmers) ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਇਸ ਦੌਰਾਨ ਨਿਰੇਸ਼ ਜਾਰੀ ਕਰ ਕਿਹਾ ਹੈ ਕਿ ਕਿਸਾਨ 20 ਮਈ ਤੋਂ ਬਾਅਦ ਝੋਨੇ ਦੀ ਪਨੀਰੀ ਬੀਜ ਸਕਣਗੇ ਜਦਕਿ ਝੋਨੇ ਦੀ ਲਵਾਈ ਲਈ ਸੰਗਰੂਰ, ਬਰਨਾਲਾ, ਮਲੇਰਕੋਟਲਾ, ਲੁਧਿਆਣਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਲਈ 18 ਜੂਨ |

ਇਸਦੇ ਨਾਲ ਹੀ ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ ’ਚ 22 ਜੂਨ ਅਤੇ ਮੋਹਾਲੀ, ਰੋਪੜ, ਐਸ. ਬੀ. ਐਸ. ਨਗਰ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ’ਚ 24 ਜੂਨ, ਅਤੇ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ’ਚ 26 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ।

Department of Agriculture