Rupnagar

ਅਸਤੀਫਾ ਦੇਣ ਵਾਲੇ ਮੁਹੱਲਾ ਕਲੀਨਿਕ ਦੇ ਡਾਕਟਰ ਖ਼ਿਲਾਫ ਹੋਵੇਗੀ ਵਿਭਾਗੀ ਕਾਰਵਾਈ: SMO ਰੂਪਨਗਰ

ਚੰਡੀਗੜ੍ਹ 19 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਦਿਆਂ ਸ਼ਹਿਰਾਂ ਅਤੇ ਪਿੰਡਾਂ ‘ਚ ਮੁਹੱਲਾ ਕਲੀਨਿਕ (Mohalla Clinic) ਖੋਲ੍ਹੇ ਗਏ ਸਨ | ਇਸਦੇ ਨਾਲ ਹੀ ਰੂਪਨਗਰ (Rupnagar) ਦੇ ਪੀ.ਡਬਲਿਊ.ਡੀ ਕਲੋਨੀ ਵਿੱਚ ਮੁਹੱਲਾ ਕਲੀਨਿਕ ਖੁੱਲਣ ਦੇ ਤਿੰਨ ਦਿਨ ਬਾਅਦ ਹੀ ਇਕ ਡਾਕਟਰ ਨੇ ਅਸਤੀਫਾ ਦੇ ਦਿੱਤਾ |

ਇਸਦੇ ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਮੁਹੱਲਾ ਕਲੀਨਿਕ ਦੇ ਡਾਕਟਰ ਵਲੋਂ ਅਸਤੀਫਾ ਦੇਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਇਕ ਦੂਜੇ ਡਾਕਟਰ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਸ ਮੌਕੇ ਐੱਸ.ਐਮ.ਓ ਰੂਪਨਗਰ ਡਾ.ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਨਿਯਮਾਂ ਦੇ ਮੁਤਾਬਕ ਜੇਕਰ ਕੋਈ ਡਾਕਟਰ ਅਸਤੀਫਾ ਦੇਣਾ ਚਾਹੁੰਦਾ ਹੈ, ਤਾਂ ਉਸਨੂੰ ਇੱਕ ਮਹੀਨਾ ਪਹਿਲਾਂ ਵਿਭਾਗ ਨੂੰ ਲਿਖਤੀ ਰੂਪ ਵਿੱਚ ਦੇਣਾ ਪੈਂਦਾ ਹੈ |

ਜਦਕਿ ਉਕਤ ਡਾਕਟਰ ਵਲੋਂ ਅਚਾਨਕ ਹੀ ਅਸਤੀਫਾ ਦਿੱਤਾ ਗਿਆ ਹੈ। ਇਸਦੇ ਚੱਲਦੇ ਇਸ ਡਾਕਟਰ ਖ਼ਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਉਕਤ ਡਾਕਟਰ ਨੇ ਕੁਝ ਦਿਨ ਪਹਿਲਾਂ ਹੀ ਨੀਟ ਦੀ ਪ੍ਰੀਖਿਆ ਕਲੀਅਰ ਕੀਤੀ ਸੀ ਅਤੇ ਜਿਸ ਤੋਂ ਬਾਅਦ 15 ਅਗਸਤ ਨੂੰ ਉਸਦੀ ਜੋਇਨਿੰਗ ਹੋਈ ਸੀ।

Scroll to Top