June 30, 2024 8:21 pm
bombs

ਬੈਂਗਲੁਰੂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਨੂੰ ਡਿਪਟੀ CM ਡੀਕੇ ਸ਼ਿਵਕੁਮਾਰ ਨੇ ਦੱਸਿਆ ਅਫਵਾਹ

ਚੰਡੀਗੜ੍ਹ, 1 ਦਸੰਬਰ 2023: ਬੈਂਗਲੁਰੂ, ਕਰਨਾਟਕ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ (bombs) ਨਾਲ ਉਡਾਣ ਦੀ ਧਮਕੀ ਮਿਲੀ ਸੀ । ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ।

ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲਾਂ ‘ਚੋਂ ਬਾਹਰ ਕੱਢ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬੰਬ (bombs) ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਐਂਟੀ ਸਾਬੋਟੇਜ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਲਗਭਗ ਖ਼ਤਮ ਹੋ ਚੁੱਕੀ ਹੈ। ਅਜੇ ਤੱਕ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ।

ਬੰਬ ਦੀ ਸੂਚਨਾ ਮਿਲਣ ‘ਤੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਪਹੁੰਚੇ ਸਨ । ਹਾਲਾਂਕਿ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੇ ਈ-ਮੇਲ ਨੂੰ ਅਫਵਾਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ- ਘਬਰਾਉਣ ਦੀ ਲੋੜ ਨਹੀਂ ਹੈ। ਅਸੀਂ 24 ਘੰਟਿਆਂ ਦੇ ਅੰਦਰ ਦੋਸ਼ੀ ਨੂੰ ਫੜ ਲਵਾਂਗੇ।