ਚੰਡੀਗੜ੍ਹ 19 ਅਗਸਤ 2022: ਸੀਬੀਆਈ ਵਲੋਂ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਘਰ ਸਮੇਤ ਦਿੱਲੀ-ਐਨਸੀਆਰ ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ | ਇਸਦੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਉਹ ਸੀਬੀਆਈ ਨੂੰ ਪੂਰਾ ਸਹਿਯੋਗ ਦੇਣਗੇ |
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਬਹੁਤ ਈਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ । ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।
ਇਸਦੇ ਨਾਲ ਹੀ ਮਨੀਸ਼ ਸਿਸੋਦੀਆ (Manish Sisodia) ਨੇ ਵਿਰੋਧੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਇਹ ਲੋਕ ਦਿੱਲੀ ਦੇ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਨਾਰਾਜ਼ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਾਂ ਜੋ ਸਿੱਖਿਆ ਸਿਹਤ ਦੇ ਚੰਗੇ ਕੰਮਾਂ ਨੂੰ ਰੋਕਿਆ ਜਾ ਸਕੇ। ਸਿਸੋਦੀਆ ਨੇ ਕਿਹਾ ਕਿ ਸਾਡੇ ਦੋਵਾਂ ‘ਤੇ ਝੂਠੇ ਦੋਸ਼ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।