July 8, 2024 1:16 am
Sri Muktsar Sahib

ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਯਾਤਰਾ ‘ਚ ਡਿਪਟੀ ਕਮਿਸ਼ਨਰ ਤੇ ਸਮਾਜ ਸੇਵੀ ਸੰਸਥਾਵਾਂ ਨੇ ਲਿਆ ਹਿੱਸਾ

ਸ੍ਰੀ ਮੁਕਤਸਰ ਸਾਹਿਬ 13 ਅਗਸਤ 2022: ਅਜਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਯਾਤਰਾ ਕੱਢੀ। ਇਸ ਤਿਰੰਗਾ ਯਾਤਰਾ ਦੌਰਾਨ ਡਿਪਟੀ ਕਮਿਸ਼ਨਰ ਮੁਕਤਸਰ ਵਿਨੀਤ ਕੁਮਾਰ (Deputy Commissioner Muktsar Vineet Kumar) ਅਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ।

ਇਹ ਤਿਰੰਗਾ ਯਾਤਰਾ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਇਹ ਤਿਰੰਗਾ ਯਾਤਰਾ ਪਹੁੰਚੀ । ਇਸ ਮੌਕੇ ਤੇ ਜਿੱਥੇ ਬੱਚੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਹੱਥਾਂ ਵਿੱਚ ਤਿਰੰਗੇ ਫੜ ਕੇ ਤਿਰੰਗਾ ਯਾਤਰਾ ਵਿਚ ਸ਼ਮੂਲੀਅਤ ਕੀਤੀ । ਡਿਪਟੀ ਕਮਿਸ਼ਨਰ ਮੁਕਤਸਰ ਨੇ ਕਿਹਾ ਕਿ ਸਾਨੂੰ ਸਭ ਨੂੰ ਦੇਸ਼ ਪ੍ਰਤੀ ਸਮਰਪਤ ਹੋਣਾ ਚਾਹੀਦਾ ਹੈ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਆਜ਼ਾਦੀ ਦੇ ਇਸ ਅੰਮ੍ਰਿਤ ਮਹਾਉਤਸਵ ਨੂੰ ਸਭ ਨੂੰ ਮਨਾਉਣਾ ਚਾਹੀਦਾ ਹੈ।