Mohali

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਮੀਟ ਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਐਸ.ਏ.ਐਸ.ਨਗਰ, 3 ਅਪ੍ਰੈਲ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Deputy Commissioner Ashika Jain) ਨੇ ਭਲਕੇ ਮਹਾਂਵੀਰ ਜੈਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਜ਼ਿਲ੍ਹੇ ਦੀ ਹਦੂਦ ਅੰਦਰ ਸਥਿਤ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ/ਰਹੇੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਇਸ ਕਰਕੇ ਲਿਆ ਗਿਆ ਤਾਂ ਜੋ ਕੋਈ ਸ਼ਰਾਰਤੀ ਅਨਸਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾ ਭੜਕਾ ਸਕੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਹੋਟਲਾਂ-ਢਾਬਿਆਂ ਅਤੇ ਅਹਾਤਿਆਂ ਆਦਿ ਵਿਚ ਮੀਟ ਅਤੇ ਅੰਡੇ ਬਣਾਉਣ ਤੇ ਪਾਬੰਦੀ ਰਹੇਗੀ। ਇਹ ਫੈਸਲਾ ਜ਼ਿਲ੍ਹਾ ਮੈਜਿਸਟਰੇਟ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ ਹੇਠ ਲਿਆ ਹੈ।

ਵਿਦੇਸ਼

Scroll to Top