- ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼
- ਕਿਹਾ, ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਤੇ ਲਾਈਟਾਂ ਦੇ ਪ੍ਰਬੰਧ ਹੁਣੇ ਯਕੀਨੀ ਬਣਾਏ ਜਾਣਗੇ
- ਜ਼ਿਲ੍ਹੇ ਦੀਆਂ ਮੰਡੀਆਂ ‘ਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ
27 ਸਤੰਬਰ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਮੰਡੀ ਦਾ ਦੌਰਾ ਕੀਤਾ| ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ ‘ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ‘ਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ , ਇਸ ਲਈ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਉਥੇ ਹੀ ਦੱਸ ਦੇਈਏ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ| -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ‘ਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।