ਫਾਜ਼ਿਲਕਾ 17 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ । ਇੱਥੇ ਉਹਨਾਂ ਨੇ ਸਕੂਲ ਵਿੱਚ ਦਾਖਲਾ ਕਰਾਉਣ ਆਏ ਮਾਪਿਆਂ ਨੂੰ ਮਿਲ ਕੇ ਉਹਨਾਂ ਨੂੰ ਸਰਕਾਰੀ ਸਕੂਲਾਂ ਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਮੁਹਿੰਮ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਮਾਪੇ ਹੈਲਪਲਾਈਨ ਨੰਬਰ 18001802139 ਤੇ ਕਾਲ ਕਰ ਸਕਦੇ ਹਨ। ਇਸ ਮੌਕੇ ਐਸਡੀਐਮ ਬਲਕਰਨ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਸਿੱਖਿਆ ਵਿਭਾਗ ਤੋਂ ਵਿਜੇ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦਾਖਲੇ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸਕੂਲ ਵਿੱਚ ਪਹੁੰਚਣ ਤੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਬੈਂਡ ਦੀਆਂ ਧੁਨਾਂ ਤੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ।