Site icon TheUnmute.com

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Abohar Mandi

ਅਬੋਹਰ 27 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾਕਟਰ ਸੇਨੂੰ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ (Abohar Mandi) ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਉਦੇਸ਼ ਦਿਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ |

ਅਨਾਜ ਮੰਡੀ ਦੇ ਦੌਰੇ ਦੌਰਾਨ ਮੀਡੀਆ ਕਰਮੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕੋਈ ਵੀ ਧਿਰ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਦੇ ਡੀ ਐਫ ਐਸ ਸੀ ਜਾਂ ਮਾਰਕੀਟ ਕਮੇਟੀ ਨੂੰ ਲਿਖਤੀ ਤੌਰ ਤੇ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋ ਅਲਾਟ ਕੀਤੇ ਗੇਟ ਪਾਸ ਅਨੁਸਾਰ ਹੀ ਆਪਣੇ ਨੰਬਰ ਅਨੁਸਾਰ ਹੀ ਸੰਬਧਤ ਆੜ੍ਹਤੀਆ ਵੱਲੋ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਕਿਸੇ ਨੂੰ ਵੀ ਇਸ ਪ੍ਰਕਿਰਿਆ ਨੂੰ ਖ਼ਰਾਬ ਕਰਨ ਦੀ ਇਜਾਜਤ ਨਹੀਂ ਹੋਵੇਗੀ | ਉਨ੍ਹਾਂ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਏਜੇਂਸੀਆਂ ਮੁਤਾਬਕ ਵੱਧ ਤੋਂ ਵੱਧ ਟਰੱਕ ਮੁਹਈਆ ਕਰਵਾਉਣ ਅਤੇ ਲੇਬਰ ਦੀ ਘਾਟ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਜੁਰਮਾਨਾ ਅਤੇ ਹੋਰ ਸਖ਼ਤ ਕਰਵਾਈਆਂ ਸੰਬੰਧਤਾ ਖਿਲਾਫ ਕੀਤੀਆਂ ਜਾਣਗੀਆਂ |

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਜਿਸ ਤੇ ਕਿਸਾਨ ਨੇ ਦੱਸਿਆ ਕਿ ਉਹ ਅੱਜ ਸਵੇਰੇ ਹੀ ਕਣਕ ਮੰਡੀ (Abohar Mandi) ਵਿਚ ਲੇ ਕੇ ਆਇਆ ਸੀ ਜਿਸ ਦੀ ਦੁਪਹਿਰ ਤੱਕ ਖਰੀਦ ਵੀ ਹੋ ਗਈ, ਉਸ ਵੱਲੋ ਮੰਡੀ ਵਿਖ਼ੇ ਕੀਤੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਗਈ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ |

Exit mobile version