Jai Krishan Singh Rouri

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਡੀ ਦਾ ਆਸਟ੍ਰੇਲੀਆ ‘ਚ ਪੰਜਾਬੀ ਭਾਈਚਾਰੇ ਵੱਲੋਂ ਸਵਾਗਤ

ਚੰਡੀਗੜ੍ਹ, 09 ਨਵੰਬਰ 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ (Jai Krishan Singh Rouri) ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪੰਜਾਬੀ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ ਹੈ। ਦਰਅਸਲ, ਜੈ ਕ੍ਰਿਸ਼ਨ ਸਿੰਘ ਰੌੜੀ 3 ਨਵੰਬਰ ਤੋਂ 8 ਨਵੰਬਰ, 2024 ਤੱਕ ਹੋਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ‘ਚ ਸ਼ਾਮਲ ਹੋਣ ਲਈ ਆਸਟ੍ਰੇਲੀਆ ਪਹੁੰਚੇ ਸਨ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ (Jai Krishan Singh Rouri)  ਨੇ ਵਿਸ਼ਵ ਭਰ ‘ਚ ਵਸੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਕਾਮਯਾਬੀਆਂ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ‘ਚ ਪੰਜਾਬੀਆਂ ਦੀ ਮਿਹਨਤ ਅਤੇ ਪ੍ਰਾਪਤੀਆਂ ਨੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਪੰਜਾਬ ਦੀ ਤਰੱਕੀ ‘ਚ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਈਚਾਰਾ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਪ੍ਰਵਾਸੀ ਭਾਰਤੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਦੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪਾਏ ਯੋਗਦਾਨ ਅਤੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ।

Scroll to Top