Site icon TheUnmute.com

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਗੈਂਗਸਟਰ ਖ਼ਿਲਾਫ ਕੀਤੀ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ

ਜੈ ਕ੍ਰਿਸ਼ਨ ਸਿੰਘ

ਚੰਡੀਗੜ੍ਹ 21 ਜੁਲਾਈ 2022: ਪੰਜਾਬ ਪੁਲਿਸ ਵਲੋਂ ਬੀਤੇ ਦਿਨ ਜ਼ਿਲ੍ਹਾ ਅੰਮ੍ਰਿਤਸਰ ‘ਚ ਕੀਤੇ ਐਨਕਾਊਂਟਰ ਨੂੰ ਲੈ ਕੇ ਪੰਜਾਬ ਦੇ ਵਿਧਾਨ ਸਭਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਡੀਜੀਪੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੈਂਗਸਟਰ ਅਤੇ ਨਸ਼ੇ ਨੂੰ ਠੱਲ ਪਾਉਣ ਲਈ ਜੋ ਕਦਮ ਚੁੱਕ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ |

ਬਟਾਲਾ ਪਹੁੰਚੇ ਪੰਜਾਬ ਦੇ ਵਿਧਾਨ ਸਭਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਹ ਐਮਐਲਏ ਬਟਾਲਾ ਅਮਨ ਸ਼ੇਰ ਸਿੰਘ ਕਲਸੀ ਨੂੰ ਮਿਲਣ ਆਏ ਹਨ ਅਤੇ ਪਿਛਲੇ ਦਿਨੀ ਇੱਕ ਸੜਕ ਹਾਦਸੇ ‘ਚ ਐਮਐਲਏ ਸ਼ੇਰੀ ਕਲਸੀ ਦੇ ਪੀਏ ਸਮੇਤ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ਼ਾਂਤੀ ਕਾਇਮ ਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਨਾਲ ਹੀ ਪੰਜਾਬ ਚ ਕੋਵਿਡ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੇ ਵੀ ਚਿੰਤਾ ਜਤਾਉਂਦੇ ਹੋਏ ਉਹਨਾਂ ਕਿਹਾ ਕਿ ਇਸ ਬਿਮਾਰੀ ਤੇ ਕਾਬੂ ਪਾਉਣ ਲਈ ਇਸ ਸੈਸ਼ਨ ਚ ਵਿਸ਼ੇਸ ਬਜਟ ਰੱਖਿਆ ਜਾਵੇਗਾ | ਇਸ ਦੇ ਨਾਲ ਹੀ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਉਸ ਦੀ ਰਿਹਾਈ ਹੋਣੀ ਚਾਹੀਦੀ ਹੈ | ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਵਾਅਦੇ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ ਉਹ ਸਭ ਇੱਕ ਇੱਕ ਕਰਕੇ ਪੂਰੇ ਕੀਤੇ ਜਾਣਗੇ |

Exit mobile version