ਚੰਡੀਗੜ੍ਹ, 23 ਅਕਤੂਬਰ 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ (Jai Krishan Singh Rouri) ਵੱਲੋਂ ਅੱਜ ਵਿਧਾਨ ਸਭਾ ਸੈਕਟਰ-1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਛਵਲੀਨ ਕੌਰ (Chhavleen Kaur) ਨੂੰ ਸਨਮਾਨਿਤ ਕੀਤਾ ਗਿਆ। ਛਵਲੀਨ ਕੌਰ ਜਲੰਧਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ ਅਤੇ ਛਵਲੀਨ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।
ਡਿਪਟੀ ਸਪੀਕਰ ਨੇ ਸਨਮਾਨ ਸਮਾਗਮ ਦੌਰਾਨ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ ਛਵਲੀਨ ਕੌਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੀਬੀਆਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ ਹੈ ।