ਚੰਡੀਗੜ੍ਹ 30 ਜੁਲਾਈ 2022: ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ (Jai Krishan Rouri) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੈ ਕ੍ਰਿਸ਼ਨ ਰੌੜੀ ਨੇ ਇਸ ਸੰਬੰਧੀ ਟਵੀਟ ਕਰਦਿਆਂ ਦੱਸਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ, ਜਿਸ ਕਰਕੇ ਮੈਂ ਆਪਣਾ ਟੈਸਟ ਕਰਵਾਇਆ ਸੀ ਜੋ ਕੋਰੋਨਾ ਪਾਜ਼ੀਟਿਵ ਆਇਆ ਹੈ।
ਇਸਦੇ ਨਾਲ ਹੀ ਜੈ ਕ੍ਰਿਸ਼ਨ ਨੇ ਕਿਹਾ ਕਿ ਮੇਰੇ ਸੰਪਰਕ ‘ਚ ਆਉਣ ਵਾਲੇ ਆਪਣੀ ਸਿਹਤ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਕੋਵਿਡ ਨਿਯਮਾਂ ਦਾ ਪਾਲਣਾ ਕਰਦਿਆਂ ਮੈਂ ਆਪਣੇ ਘਰ ਤੋਂ ਕੰਮ ਕਰਦਾ ਰਹਾਂਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਰਜੋਤ ਸਿੰਘ ਬੈਂਸ ਦੇ ਸੰਪਰਕ ‘ਚ ਆਏ ਸਨ ਜਿਸਦੇ ਚੱਲਦੇ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਅਤੇ ਘਰ ਤੋਂ ਸਾਰਾ ਕੰਮਕਾਜ ਦੇਖਣਗੇ |
This is to inform all that I have been tested positive for COVID-19
Requesting all those who gets in contact with me recently to get themselves tested for COVID-19 if they feel any symptom.
— Jai Krishan Singh Rouri (@RouriJai) July 30, 2022