Site icon TheUnmute.com

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਡਿਪਟੀ ਸੁਪਰਡੈਂਟ ਕੈਦੀਆਂ ਨੂੰ ਮੋਬਾਈਲ ਫੋਨ ਮੁਹੱਈਆ ਕਰਵਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ

Ferozepur

ਚੰਡੀਗੜ੍ਹ 11 ਨਵੰਬਰ 2022: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਡੀ.ਐਸ.ਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਗੁਰਚਰਨ ਸਿੰਘ ਧਾਲੀਵਾਲ ਵਲੋਂ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਦੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਵਿੱਚ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਐਸ.ਐਚ.ਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ ਹੈ |ਪੁਲਿਸ ਨੂੰ ਇਤਲਾਹ ਮਿਲੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀ.ਐਸ.ਪੀ ਗੁਰਚਰਨ ਸਿੰਘ ਧਾਲੀਵਾਲ ਖ਼ੁਦ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਮੋਬਾਈਲ ਫੋਨ ਸਪਲਾਈ ਕਰਦਾ ਹੈ। ਐਸਐਚਓ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਛਾਪਾ ਮਾਰ ਕੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Exit mobile version