4 ਦਸੰਬਰ 2025: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਅੰਮ੍ਰਿਤ-ਵਾਣੀ ਕੀਰਤਨ ਸੁਣਿਆ ਅਤੇ ਦੇਸ਼ ਅਤੇ ਦੁਨੀਆਂ ਦੀ ਭਲਾਈ ਲਈ ਅਰਦਾਸ ਕੀਤੀ। ਦਰਸ਼ਨ ਦੌਰਾਨ ਬਾਬਾ ਜੀ ਨੇ ਹਮੇਸ਼ਾ ਵਾਂਗ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਰਾਜਨੀਤਿਕ ਜਾਂ ਸਮਾਜਿਕ ਮੁੱਦੇ ‘ਤੇ ਕੋਈ ਟਿੱਪਣੀ ਨਹੀਂ ਕੀਤੀ।
ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿਛਲੇ ਛੇ ਮਹੀਨਿਆਂ ਵਿੱਚ ਦੂਜੀ ਵਾਰ ਅੰਮ੍ਰਿਤਸਰ ਆਏ ਹਨ। ਉਨ੍ਹਾਂ ਦੇ ਆਉਣ ਦੇ ਸਵਾਗਤ ਲਈ ਸਵੇਰ ਤੋਂ ਹੀ ਪਲਾਜ਼ਾ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੇਖੇ ਗਏ। ਦਰਸ਼ਨ ਤੋਂ ਬਾਅਦ, ਬਾਬਾ ਆਪਣੇ ਕਾਫਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।
Read More: ਨਵੇਂ ਵਾਰਿਸ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਹੁੰਚੇ ਜਲੰਧਰ




