9 ਜੂਨ 2025: ਡੇਰਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸੁਣਿਆ ਅਤੇ “ਸਰਬੱਤ ਦੇ ਭਲੇ” (ਸਭਨਾਂ ਦਾ ਭਲਾ) ਦੀ ਅਰਦਾਸ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਡੇਰਾ ਮੁਖੀ ਨੇ ਮੀਡੀਆ (media) ਤੋਂ ਪੂਰੀ ਦੂਰੀ ਬਣਾਈ ਰੱਖੀ। ਮੱਥਾ ਟੇਕਣ ਤੋਂ ਬਾਅਦ, ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਆਪਣੇ ਕਾਫਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ (sri darbar sahib) ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਜੀ ਦੇ ਦਰਸ਼ਨ ਕਰਨ ਲਈ ਮੌਜੂਦ ਸਨ।
Read More: CM ਨਾਇਬ ਸਿੰਘ ਸੈਣੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ