24 ਜੁਲਾਈ 2025: ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (ram rahim) ਨੇ 2017 ਦੇ ਬਹੁ-ਚਰਚਿਤ ਬਲਾਤਕਾਰ ਮਾਮਲੇ ਵਿੱਚ ਸਜ਼ਾ ਮੁਅੱਤਲ ਕਰਨ ਦੀ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਸਮੀ ਤੌਰ ‘ਤੇ ਵਾਪਸ ਲੈ ਲਈ ਹੈ। ਹਾਈ ਕੋਰਟ ਨੇ ਪਟੀਸ਼ਨਰ ਨੂੰ ਆਪਣੀ ਇੱਛਾ ਅਨੁਸਾਰ ਦੁਬਾਰਾ ਪਟੀਸ਼ਨ ਦਾਇਰ ਕਰਨ ਦੀ ਆਜ਼ਾਦੀ ਦੇ ਨਾਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਡੇਰਾ ਮੁਖੀ ਨੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਰਮ ਅਗਰਵਾਲ ਦੀ ਡਿਵੀਜ਼ਨ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਪਟੀਸ਼ਨ (pettion) ਵਾਪਸ ਲੈਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਇਸ ਪਟੀਸ਼ਨ ਨੂੰ ਖਾਰਜ ਮੰਨਿਆ ਜਾਣਾ ਚਾਹੀਦਾ ਹੈ ਪਰ ਭਵਿੱਖ ਵਿੱਚ ਇਸਨੂੰ ਦੁਬਾਰਾ ਪੇਸ਼ ਕਰਨ ਦੀ ਆਜ਼ਾਦੀ ਬਣੀ ਰਹੇਗੀ।
ਪਟੀਸ਼ਨ ਲਗਭਗ 2 ਸਾਲਾਂ ਤੋਂ ਪੈਂਡਿੰਗ ਸੀ। ਪਿਛਲੀ ਸੁਣਵਾਈ ਵਿੱਚ, ਹਾਈ ਕੋਰਟ ਨੇ ਇਸ ਦੇਰੀ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਸਪੱਸ਼ਟ ਕੀਤਾ ਸੀ ਕਿ ਪਟੀਸ਼ਨ ਦਾ ਨਿਪਟਾਰਾ ਅਗਲੀ ਤਰੀਕ ਨੂੰ ਕੀਤਾ ਜਾਵੇਗਾ, ਭਾਵੇਂ ਇਸ ‘ਤੇ ਦਲੀਲ ਦਿੱਤੀ ਜਾਵੇ ਜਾਂ ਨਾ। ਹੁਣ ਜਦੋਂ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਵਾਪਸ ਲੈ ਲਈ ਗਈ ਹੈ।
ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਮੁੱਖ ਅਪਰਾਧਿਕ ਅਪੀਲ ‘ਤੇ ਸੁਣਵਾਈ ਹੋਵੇਗੀ, ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਹੈ। ਡੇਰਾ ਮੁਖੀ ਨੂੰ 25 ਅਗਸਤ 2017 ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਪੰਚਕੂਲਾ ਨੇ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦਾ ਦੋਸ਼ੀ ਠਹਿਰਾਇਆ ਸੀ। ਇਸ ਲਈ ਉਸਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।
Read More: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਮਿਲੀ ਪੈਰੋਲ, ਜਾਣੋ ਕਿੰਨ੍ਹੇ ਦਿਨ ਰਹਿਣਗੇ ਬਾਹਰ