Ram Rahim

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ

ਚੰਡੀਗ੍ਹੜ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਹੈ। ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲੀ ਹੈ। ਪੈਰੋਲ ਦੀ ਮਿਆਦ ਤਕ ਰਾਮ ਰਹੀ ਯੂ.ਪੀ. ਬਾਗਪਤ ਦੇ ਬਰਨਾਵਾ ਆਸ਼ਰਮ ‘ਚ ਰਹੇਗਾ। ਸੂਤਰਾਂ ਮੁਤਾਬਕ, ਰਾਮ ਰਹੀਮ ਸ਼ੁੱਕਰਵਾਰਸ਼ਨੀਵਾਰ  ਸ਼ਾਮ ਨੂੰ ਜਾਂ ਸਵੇਰੇ ਜੇਲ੍ਹ ‘ਚੋਂ ਬਾਹਰ ਆ ਸਕਦਾ ਹੈ।

ਡੇਰਾ ਮੁਖੀ ਰਾਮ ਰਹੀਮ ਨੂੰ ਕਿੰਨੀ ਵਾਰ ਮਿਲੀ ਪੈਰੋਲ ?

ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਪਹਿਲੀ ਵਾਰ 24 ਅਕਤੂਬਰ 2020 ਵਿੱਚ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ। ਉਦੋਂ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਰਾਮ ਰਹੀਮ ਨੂੰ ਪਹਿਲੀ ਪੈਰੋਲ ਤੋਂ ਕਰੀਬ ਸੱਤ ਮਹੀਨੇ ਬਾਅਦ 21 ਮਈ 2021 ਨੂੰ ਦੂਜੀ ਵਾਰ ਪੈਰੋਲ ਮਿਲੀ ਦਿੱਤੀ ਗਈ। ਇਸ ਵਾਰ ਉਹ ਦੋ ਦਿਨ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਦੂਜੀ ਵਾਰ ਵੀ ਉਹ ਆਪਣੀ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ ਸੀ।

ਸਾਲ 2021 ਤੋਂ ਬਾਅਦ ਰਾਮ ਰਹੀਮ ਨੂੰ 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਤੀਜੀ ਵਾਰ ਪੈਰੋਲ ਦਿੱਤੀ ਗਈ ਸੀ। ਇਸ ਵਾਰ ਰਾਮ ਰਹੀਮ 21 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ ।

ਇਸਦੇ ਨਾਲ ਹੀ ਜੂਨ 2022 ਵਿੱਚ ਚੌਥੀ ਵਾਰ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਬਾਗਪਤ ਸਥਿਤ ਆਪਣੇ ਆਸ਼ਰਮ ਗਿਆ।

ਇਕ ਮਹੀਨੇ ਦੀ ਪੈਰੋਲ ਤੋਂ ਬਾਅਦ ਅਕਤੂਬਰ 2022 ਨੂੰ 5ਵੀਂ ਵਾਰ ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ । ਇਸ ਵਾਰ ਵੀ ਰਾਮ ਰਹੀਮ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਰਿਹਾ |

ਇਸਤੋਂ ਬਾਅਦ ਹਰਿਆਣਾ ਸਰਕਾਰ ਨੇ 21 ਜਨਵਰੀ 2023 6ਵੀਂ ਵਾਰ 40 ਦਿਨਾਂ ਦੀ ਪੈਰੋਲ ਦਿੱਤੀ ਸੀ। ਉਨ੍ਹਾਂ ਨੂੰ ਡੇਰੇ ਦੇ ਦੂਜੇ ਮੁਖੀ ਸ਼ਾਹ ਸਤਿਨਾਮ ਸਿੰਘ ਦੇ ਜਨਮ ਦਿਨ ‘ਚ ਸ਼ਾਮਲ ਹੋਣ ਲਈ ਪੈਰੋਲ ਮਿਲੀ ਸੀ।

ਰਾਮ ਰਹੀਮ ਨੂੰ 7ਵੀਂ ਵਾਰ 20 ਜੁਲਾਈ 2023 ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲੀ। ਜੇਲ੍ਹ ਪ੍ਰਸ਼ਾਸਨ ਨੇ ਰਾਮ ਰਹੀਮ ਨੂੰ ਸਿਰਸਾ ਡੇਰੇ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਫਿਰ ਉਹ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰੁਕਿਆ।

ਰਾਮ ਰਹੀਮ ਨੂੰ 8ਵੀਂ ਵਾਰ 21 ਨਵੰਬਰ 2023 ਨੂੰ ਮੁੜ ਪੈਰੋਲ ਮਿਲੀ ਵਾਰ 21 ਦਿਨਾਂ ਦੀ ਪੈਰੋਲ ਮਿਲੀ | ਇਸ ਵਾਰ ਬਾਗਪਤ ਪ੍ਰਸ਼ਾਸਨ ਤੋਂ ਰਾਮ ਰਹੀਮ ਦੇ ਚਾਲ-ਚਲਣ ਸਬੰਧੀ ਰਿਪੋਰਟ ਮੰਗੀ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਮਨਜ਼ੂਰੀ ਦੇ ਦਿੱਤੀ ਗਈ, ਡੇਰੇ ਦੇ ਪਹਿਲੇ ਗੱਦੀਨਸ਼ੀਨ ਸੰਤ ਸ਼ਾਹ ਮਸਤਾਨਾ ਦਾ ਜਨਮ ਦਿਹਾੜਾ ਇਸ ਮਹੀਨੇ 27 ਨਵੰਬਰ ਨੂੰ ਹੈ ਅਤੇ ਇਸ ‘ਚ ਸ਼ਾਮਲ ਹੋਣਾ ਸੀ |

Scroll to Top