ਚੰਡੀਗੜ੍ਹ, 20 ਨਵੰਬਰ 2023: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਹਰਿਆਣਾ ਸਰਕਾਰ ਨੇ ਮੁੜ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਉਸ ਦੀ ਤਰਫੋਂ ਫਰਲੋ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਸੀ।
ਇਸ ਵਾਰ ਵੀ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਹੀ ਰਹੇਗਾ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ਦਾ ਸਿਆਸੀ ਮਾਇਨੇ ਵੀ ਕੱਢੇ ਜਾ ਰਹੇ ਹਨ । ਇਸ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ |