July 3, 2024 2:56 am
SGPC

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ SGPC ਨੇ ਲਈ ਵਾਪਸ

ਚੰਡੀਗੜ੍ਹ, 06 ਫਰਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ (SGPC) ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਫਿਲਹਾਲ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰਹਿ ਰਿਹਾ ਹੈ। ਤਿੰਨ ਮਹੀਨੇ ਪਹਿਲਾਂ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।