ਚੰਡੀਗੜ੍ਹ 04 ਜੂਨ 2022: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਲ ਤੇ ਬਾਹਰ ਆਉਣ ‘ਤੇ ਡੇਰਾ ਪ੍ਰੇਮੀਆਂ ਵਲੋਂ ਰਾਮ ਰਹੀਮ ਨੂੰ ਬਹਿਰੂਪੀਆ ਦੱਸਦੇ ਹੋਏ ਪਟੀਸ਼ਨ ਦਾਖ਼ਲ ਕੀਤੀ ਸੀ | ਇਸ ਦੌਰਾਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ |
ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਫਿਕਸ਼ਨਲ ਫਿਲਮ ਦੇਖੀ ਹੈ, ਇਸ ਲਈ ਤੁਸੀਂ ਇਸ ਤਰ੍ਹਾਂ ਦੀ ਗੱਲ ਕਰ ਰਹੇ ਹੋ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਅਦਾਲਤ ਨੇ ਕਥਿਤ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਗਾਈ ਅਤੇ ਜੁਰਮਾਨਾ ਵੀ ਲਗਾਇਆ।