ਚੰਡੀਗੜ੍ਹ, 15 ਮਾਰਚ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਜਲੰਧਰ ਦੇ ਥਾਣਾ ਪਾਤਰਾਂ ‘ਚ ਐਫਆਈਆਰ ਦਰਜ ਕਰਵਾਈ ਹੈ। ਇਸ ਨੂੰ ਲੈ ਕੇ ਡੇਰਾ ਮੁਖੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਦੱਸ ਦਈਏ ਕਿ ਰਾਮ ਰਹੀਮ ਖ਼ਿਲਾਫ਼ ਜਲੰਧਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਐਫ.ਆਈ.ਆਰ. ਇਸ ਨੂੰ ਰੱਦ ਕਰਵਾਉਣ ਲਈ ਡੇਰਾ ਮੁਖੀ ਨੇ ਹਾਈਕੋਰਟ ਦਾ ਰੁਖ ਕੀਤਾ ਹੈ।
ਹਾਈਕੋਰਟ ‘ਚ ਦਾਖ਼ਲ ਕੀਤੀ ਗਈ ਅਪੀਲ ‘ਚ ਡੇਰਾ ਮੁਖੀ ਦੇ ਪੱਖ ਤੋਂ ਕਿਹਾ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਸ ਨਾਲ ਛੇੜਛਾੜ ਕੀਤੀ ਗਈ ਹੈ. ਇਸਨੂੰ ਪੂਰਾ ਨਹੀਂ ਦੇਖਿਆ ਗਿਆ, ਸਗੋਂ ਅੱਧੀ ਅਧੂਰੀ ਗੱਲ ਸੁਣ ਕੇ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ | ਇਸਨ ਮਾਮਲੇ ਨੂੰ ਲੈ ਕੇ ਹਾਈਕੋਰਟ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਰਾਮ ਰਹੀਮ ‘ਤੇ ਪੈਰੋਲ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਦੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਗਾਏ ਗਏ ਹਨ।