July 7, 2024 7:06 am
Dera Sacha Sauda Sirsa

ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਫਰੀਦਕੋਟ ਅਦਾਲਤ ‘ਚ ਪਟੀਸ਼ਨ ਦਾਇਰ

ਫ਼ਰੀਦਕੋਟ 05 ਸਤੰਬਰ 2022: 2015 ਦੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ (Dera Sacha Sauda Sirsa) ਨੇ ਫ਼ਰੀਦਕੋਟ ਦੀ ਅਦਾਲਤ (Faridkot court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਕਿ 2015 ਵਿੱਚ ਘਟਨਾ ਦੀ ਜਾਂਚ ਕਰ ਰਹੀ SIT ਵੱਲੋਂ ਉਸ ਵੇਲੇ ਗ੍ਰਿਫਤਾਰ ਕੀਤੇ ਗਏ ਰੁਪਿੰਦਰ ਸਿੰਘ ਅਤੇ ਉਸਦੇ ਭਰਾ ਜਸਵਿੰਦਰ ਸਿੰਘ ਦਾ ਰਿਕਾਰਡ ਮੰਗਵਾਉਣ ਦੀ ਅਪੀਲ ਕੀਤੀ ਹੈ|

ਜਿਕਰਯੋਗ ਹੈ ਕਿ ਉਸ ਸਮੇਂ ਦੋਵਾਂ ਭਰਾਵਾਂ ਨੂੰ ਘਟਨਾ ਤੋਂ ਕੁਝ ਦਿਨ ਬਾਅਦ ਫੋਨ ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ, ਪਰ ਸਿੱਖ ਸੰਗਤਾਂ ਤੇ ਰਾਜਨੀਤਕ ਦਬਾਅ ‘ਤੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ। ਇਸਦੇ ਨਾਲ ਹੀ ਡੇਰੇ ਨੇ ਆਪਣੀ ਪਟੀਸ਼ਨ ਰਾਹੀਂ ਸਾਰਾ ਰਿਕਾਰਡ ਨੂੰ ਕਾਰਵਾਈ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ ਅਤੇ ਡੇਰੇ ਦੀ ਪਟੀਸ਼ਨ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ ਅਤੇ ਸੁਣਵਾਈ ਦੀ ਤਾਰੀਖ਼ 22 ਸਤੰਬਰ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਵੱਲੋ ਜੋਂ ਜਾਂਚ ਕੀਤੀ ਗਈ, ਉਸ ਨੂੰ ਵੀ ਮਾਣਯੋਗ ਹਾਈਕੋਰਟ ਵੱਲੋਂ ਸੀਬੀਆਈ ਦੀ ਜਾਂਚ ਨੂੰ ਕੇਸ ਨਾਲ ਜੋੜਨ ਦੇ ਹੁਕਮ ਦਿੱਤੇ ਸਨ | ਪਰ ਅਜੇ ਤੱਕ ਇਸ ਜਾਂਚ ਨੂੰ ਵੀ ਇਸ ਕੇਸ ਨਾਲ ਨਹੀਂ ਜੋੜਿਆ ਗਿਆ | ਉਸਨੂੰ ਜੋੜਨ ਦੀ ਮੰਗ ਦੀ ਅਰਜੀ ਵੀ ਅਜੇ ਤੱਕ ਪੈਂਡਿੰਗ ਹੈ |