ਚੰਡੀਗੜ੍ਹ 17 ਜੂਨ 2022: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਅੱਜ ਮੁੜ ਪੈਰੋਲ ‘ਤੇ ਬਾਹਰ ਆਇਆ ਹੈ। ਡੇਰਾ ਮੁਖੀ ਨੂੰ ਇਕ ਮਹੀਨੇ ਦੀ ਪੈਰੋਲ ਮਿਲੀ ਹੈ | ਉਹ ਅੱਜ ਅੱਜ ਸਵੇਰੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਸੁਨਾਰੀਆ ਜੇਲ ‘ਚ ਉਨ੍ਹਾਂ ਦੇ ਚਚੇਰੇ ਭਰਾ ਚਰਨਜੀਤ ਤੇ ਬੇਟੀ ਹਨੀਪ੍ਰੀਤ ਲੈਣ ਲਈ ਆਏ ਸਨ। ਇਸਦੇ ਨਾਲ ਹੀ ਰਾਮ ਰਹੀਮ ਜੇਲ੍ਹ ਤੋਂ ਯੂ.ਪੀ. ਦੇ ਬਾਗਪਤ ਲਈ ਰਵਾਨਾ ਹੋਏ ।ਇਸ ਦੌਰਾਨ ਸਖ਼ਤ ਸੁਰੱਖਿਆ ਦਾ ਇੰਤਜਾਮ ਕੀਤਾ ਗਿਆ ।
ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਸੁਰੱਖਿਆ ਸਬੰਧੀ ਅਦਾਲਤ ਨੂੰ ਐਨਓਸੀ ਦੇ ਦਿੱਤੀ ਹੈ ਜਿਸ ਕਾਰਨ ਉਸ ਨੂੰ ਯੂਪੀ ‘ਚ ਰਹਿਣ ਦੀ ਸ਼ਰਤ ‘ਤੇ ਪੈਰੋਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਨੇ 40 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ ਪਰ ਸਿਰਫ਼ 30 ਦਿਨਾਂ ਦੀ ਪੈਰੋਲ ਮਨਜ਼ੂਰ ਹੋਈ। ਗੁਰਮੀਤ ਰਾਮ ਰਹੀਮ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਹੇ ਹਨ |