ਫਾਜ਼ਿਲਕਾ, 19 ਮਾਰਚ 2024: ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ) ਨੇ ਸੂਚਿਤ ਕੀਤਾ ਹੈ ਕਿ ਦਫ਼ਤਰ ਡਾਇਰੈਕਟੋਰੇਟ ਆਫ ਸਕੂਲ ਐਜੁਕੇਸ਼ਨ ਐਲੀਮੈਂਟਰੀ ਪੰਜਾਬ ਦੇ ਪੱਤਰ ਅਨੁਸਾਰ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੁਹੇਲੇ ਵਾਲਾ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਨੂੰ ਆਰਟੀਈ ਮਾਨਤਾ ਪੱਤਰ ਰੱਦ ਕਰ ਦਿੱਤਾ ਗਿਆ ਹੈ।ਜਿਸ ਕਾਰਨ ਇਹ ਸਕੂਲ 2024-25 ਲਈ ਸਕੂਲ ਵਿਚ ਬੱਚਿਆਂ ਦੇ ਦਾਖਲੇ ਨਹੀਂ ਕਰ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਹੈ।