Site icon TheUnmute.com

ਠੰਡ ਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ

Sri Harmandir Sahib

ਅੰਮ੍ਰਿਤਸਰ 20 ਜੁਲਾਈ 2022: ਪਹਾੜਾਂ ‘ਚ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ਵਧ ਗਈ ਹੈ| ਇਸਦੇ ਨਾਲ ਹੀ ਅੰਮ੍ਰਿਤਸਰ ‘ਚ ਠੰਡ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਠੰਡ ਦੇ ਕਹਿਰ ‘ਚ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੇ ਚਾਲਕਾਂ ਨੂੰ ਲਾਈਟਾਂ ਜਗਾ ਕੇ ਚੱਲਣਾ ਪੈ ਰਿਹਾ ਹੈ।

ਇਸ ਠੰਡ ਦਾ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਵਿੱਚ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹੀ ਠੰਡ ਦੇ ਬਾਵਜੂਦ ਵੀ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਦਰ ਦੀਆਂ ਖੁਸ਼ੀਆਂ ਪ੍ਰਾਪਤ ਹੋ ਰਹੀਆਂ ਹਨ ਅਤੇ ਮਨ ਨੂੰ ਸ਼ਾਂਤੀ ਮਿਲਦੀ ਹੈ |

ਇਸ ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ |ਇਸ ਕਾਰਨ ਰੇਲ ਗੱਡੀਆਂ ਦੀ ਰਫਤਾਰ ਵੀ ਹੋਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕ ਅੱਗ ਅਤੇ ਬਿਜਲੀ ਦੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ।

 

Exit mobile version