July 2, 2024 6:06 pm
Maharashtra

ਮਹਾਰਾਸ਼ਟਰ ‘ਚ ਭਾਰੀ ਬਾਰਿਸ਼ ਕਾਰਨ ਤਬਾਹੀ, ਹੜ੍ਹਾਂ ‘ਚ ਫਸੇ ਲੋਕਾਂ ਦਾ ਹੈਲੀਕਾਪਟਰ ਰਾਹੀਂ ਰੈਸਕਿਊ

ਚੰਡੀਗੜ੍ਹ, 22 ਜੁਲਾਈ 2023: ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਮਹਾਰਾਸ਼ਟਰ (Maharashtra) ਦੇ ਪਾਲਘਰ, ਠਾਣੇ, ਰਾਏਗੜ੍ਹ, ਰਤਨਾਗਿਰੀ ਅਤੇ ਸਿੰਧੂਦੁਰਗ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਇੱਕ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਨੂੰ ਮੁੰਬਈ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਦਿਨ ਵਿੱਚ, ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਮਹਾਗਾਂਵ ਤਾਲੁਕਾ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹਾਂ ਵਿੱਚ ਫਸੇ 45 ਨਾਗਰਿਕਾਂ ਨੂੰ ਬਚਾਉਣ ਲਈ ਨਾਗਪੁਰ ਤੋਂ ਇੱਕ Mi-17 V5 ਹੈਲੀਕਾਪਟਰ ਸੱਦਿਆ ਗਿਆ ਸੀ।

ਯਵਤਮਾਲ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਜ਼ਿਲੇ ਦੇ ਕਈ ਰਿਹਾਇਸ਼ੀ ਇਲਾਕੇ ਪਾਣੀ ‘ਚ ਡੁੱਬ ਗਏ ਅਤੇ ਸ਼ਨੀਵਾਰ ਨੂੰ ਵੀ ਕਈ ਘਰਾਂ ‘ਚ ਪਾਣੀ ਦਾਖਲ ਹੋ ਗਿਆ। ਸਥਾਨਕ ਲੋਕਾਂ ਅਨੁਸਾਰ ਰਾਤ ਨੂੰ ਕਰੀਬ ਚਾਰ ਘੰਟੇ ਬਾਰਿਸ਼ ਪਈ ਅਤੇ ਜਦੋਂ ਉਹ ਉੱਠੇ ਤਾਂ ਦੇਖਿਆ ਕਿ ਪਾਣੀ ਸੜਕਾਂ ‘ਤੇ ਭਰ ਗਿਆ ਅਤੇ ਘਰਾਂ ‘ਚ ਵੜ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮਹਾਰਾਸ਼ਟਰ ‘ਚ ਭਾਰੀ ਬਾਰਿਸ਼ ਕਾਰਨ ਪਾਣੀ ਭਰ ਜਾਣ ਕਾਰਨ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ‘ਚ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ।