ਪੰਜਾਬ ਮੰਤਰੀ ਮੰਡਲ ‘ਚ ਵਿਸਥਾਰ ਅੱਜ, ਰਾਜਪਾਲ ਨੂੰ ਭੇਜੀ ਨਵੇਂ ਬਣਨ ਵਾਲੇ ਮੰਤਰੀਆਂ ਦੀ ਸੂਚੀ

Punjab Cabinet

ਚੰਡੀਗੜ੍ਹ 04 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ (Punjab Cabinet) ‘ਚ ਵਿਸਥਾਰ ਕਰਨ ਜਾ ਰਹੀ ਹੈ। ਮੰਤਰੀ ਮੰਡਲ ਦੇ ਨਵੇਂ ਮੰਤਰੀ ਅੱਜ ਸ਼ਾਮ ਨੂੰ 5 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਲੈ ਕੇ ਨਵੇਂ ਮੰਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਗੱਡੀਆਂ ਅਤੇ ਪਾਈਲਟ ਜਿਪਸੀਆਂ ਤੱਕ, ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ |

ਇਸ ਸਬੰਧੀ ਅਜੇ ਤੱਕ ਕੋਈ ਵੀ ਸੂਚੀ ਜਨਤਕ ਨਹੀਂ ਕੀਤੀ ਗਈ। ਪ੍ਰੰਤੂ ਨਵੇਂ ਬਣਨ ਵਾਲੇ ਮੰਤਰੀਆਂ ਦੀ ਸੂਚੀ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ| ਪਰ ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਬਣਨ ਵਾਲੇ ਸਾਰੇ ਵਿਧਾਇਕਾਂ ਦੀ ਸੂਚੀ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਸੂਚੀ ਅਨੁਸਾਰ ਜਿਹਨਾਂ 5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਹਨਾਂ ਵਿੱਚ ਅਮਨ ਅਰੋੜਾ,ਅਨਮੋਲ ਗਗਨ ਮਾਨ,ਚੇਤਨ ਸਿੰਘ ਜੌੜਾਮਾਜਰਾ,ਡਾ.ਇੰਦਰਬੀਰ ਸਿੰਘ ਨਿੱਝਰ ਅਤੇ ਫੌਜਾ ਸਿੰਘ ਸਰਾਰੀ ਸ਼ਾਮਿਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।