ਲੁਧਿਆਣਾ, 31 ਅਕਤੂਬਰ 2025: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਬੈਠਕ ਦੌਰਾਨ ਲੁਧਿਆਣਾ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕੰਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ |
ਕੈਬਿਨਟ ਮੰਤਰੀ ਨੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।
ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
Read More: ਸੀ.ਐਮ. ਫਲਾਇੰਗ ਸਕੁਐਡ ਟੀਮਾਂ ਨੇ 7 ਜ਼ਿਲ੍ਹਿਆਂ ‘ਚ ਸੜਕਾਂ ਦੇ ਨਵੀਨੀਕਰਨ ਦਾ ਲਿਆ ਜਾਇਜ਼ਾ
 
								 
								 
								 
								



