Site icon TheUnmute.com

ਅੰਮ੍ਰਿਤਸਰ ਪੁੱਜੇ ਦੇਵੇਂਦਰ ਯਾਦਵ, ਚੰਡੀਗੜ੍ਹ ਦਫ਼ਤਰ ‘ਚ ਕਰਨਗੇ ਬੈਠਕਾਂ

Devendra Yadav

ਚੰਡੀਗੜ੍ਹ, 08 ਜਨਵਰੀ 2024: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ (Devendra Yadav) ਅੱਜ ਯਾਨੀ ਸੋਮਵਾਰ ਤੋਂ ਪੰਜਾਬ ਦੌਰੇ ‘ਤੇ ਹਨ। ਜਿਸ ਲਈ ਦੇਵੇਂਦਰ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਮੌਕਾ ਹੈ। ਜਿਸ ‘ਚ ਦੋ ਮੁੱਖ ਮੁੱਦੇ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਵਿਚਾਲੇ ਪੈਦਾ ਹੋਈ ਦਰਾਰ ਨੂੰ ਭਰਨਾ ਵੱਡੀ ਚੁਣੌਤੀ ਬਣ ਕੇ ਉਭਰੇਗਾ।

ਛੇਤੀ ਹੀ ਦੇਵੇਂਦਰ ਯਾਦਵ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਣਗੇ। ਬਾਅਦ ਦੁਪਹਿਰ 1 ਵਜੇ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜਿੱਥੇ ਪੰਜਾਬ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕੱਲ੍ਹ ਤੋਂ ਬੈਠਕ ਬੁਲਾਈ ਗਈ ਹੈ।

ਦੇਵੇਂਦਰ ਯਾਦਵ (Devendra Yadav) 11 ਜਨਵਰੀ ਤੱਕ ਪੰਜਾਬ ਵਿੱਚ ਹਨ ਅਤੇ ਅਗਲੇ ਤਿੰਨ ਦਿਨਾਂ ਤੱਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿੱਚ ਬੈਠਕਾਂ ਕਰਨਗੇ। ਉਨ੍ਹਾਂ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਬੈਠਕਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦਾ ਪਹਿਲਾ ਨਿਸ਼ਾਨਾ ਲੋਕ ਸਭਾ ਚੋਣਾਂ 2024 ਰਹੇਗਾ।

ਪ੍ਰਤਾਪ ਸਿੰਘ ਬਾਜਵਾ ਨਵੇਂ ਇੰਚਾਰਜ ਦਵਿੰਦਰ ਯਾਦਵ ਦਾ ਸਵਾਗਤ ਕਰਨ ਲਈ ਐਤਵਾਰ ਦੇਰ ਰਾਤ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਐਤਵਾਰ ਰਾਤ ਅੰਮ੍ਰਿਤਸਰ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

Exit mobile version