Site icon TheUnmute.com

ਦੇਵੇਂਦਰ ਯਾਦਵ ਦੀ ਪੰਜਾਬ ਕਾਂਗਰਸ ਆਗੂ ਨਾਲ ਅਹਿਮ ਬੈਠਕ, ਨਵਜੋਤ ਸਿੱਧੂ ਦੀ ਹੁਸ਼ਿਆਰਪੁਰ ‘ਚ ਰੈਲੀ

Devendra

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ (Devendra Yadav) ਮੰਗਲਵਾਰ ਨੂੰ ਚੰਡੀਗੜ੍ਹ ਪੁੱਜੇ ਹਨ। ਅੱਜ ਤੋਂ ਉਹ ਪਾਰਟੀ ਆਗੂਆਂ ਨਾਲ ਬੈਠਕਾਂ ਦਾ ਦੌਰ ਸ਼ੁਰੂ ਕਰਨਗੇ। ਇਸ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਦੀ ਰਾਇ ਅਤੇ ਸੁਝਾਅ ਲਏ ਜਾਣਗੇ । ਦੇਵੇਂਦਰ 11 ਜਨਵਰੀ ਤੱਕ ਚੰਡੀਗੜ੍ਹ ਹੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅੱਜ ਦੇ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ। ਕਿਉਂਕਿ ਉਨ੍ਹਾਂ ਦੀ ਹੁਸ਼ਿਆਰਪੁਰ ‘ਚ ਰੈਲੀ ਹੈ।

ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅੱਜ ਸਵੇਰੇ ਪੰਜਾਬ ਕਾਂਗਰਸ ਭਵਨ ਪਹੁੰਚਣਗੇ। ਇਸ ਤੋਂ ਬਾਅਦ ਉਹ ਸਵੇਰੇ 11 ਵਜੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਬੈਠਕ ਕਰਨਗੇ। ਫਿਰ ਦੁਪਹਿਰ 1 ਵਜੇ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਅਤੇ ਲੋਕ ਸਭਾ ਉਮੀਦਵਾਰਾਂ ਨਾਲ ਬੈਠਕ ਹੋਵੇਗੀ।

ਜਦੋਂ ਕਿ ਬਾਅਦ ਦੁਪਹਿਰ 3.30 ਵਜੇ ਉਹ (Devendra Yadav) ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਰਹੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ 10 ਅਤੇ 11 ਜਨਵਰੀ ਤੱਕ ਉਨ੍ਹਾਂ ਦੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਤੋਂ ਪਹਿਲਾਂ ਦੇਵੇਂਦਰ ਯਾਦਵ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕਜੁੱਟ ਨਜ਼ਰ ਆਏ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਆਗੂ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ।

Exit mobile version