Site icon TheUnmute.com

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰੋਵਰ ‘ਚ ਡੁੱਬਣ ਕਾਰਨ ਸ਼ਰਧਾਲੂ ਦੀ ਹੋਈ ਮੌਤ

Sri Anandpur Sahib

ਚੰਡੀਗੜ੍ਹ 20 ਮਾਰਚ 2022: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਬੀਤੀ ਦੇਰ ਸ਼ਾਮ ਇਕ ਦੁਖਦਾਈ ਖਬਰ ਸਾਹਮਣੇ ਆਈ | ਹੋਲਾ-ਮਹੱਲਾ ਦੌਰਾਨ ਗੁ. ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ’ਚ ਨਹਾਉਂਦੇ ਸਮੇਂ ਇਕ ਸ਼ਰਧਾਲੂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਸਰਧਾਲੂ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ | ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਮਲਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Exit mobile version