ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ

30 ਮਈ 2025: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ (sri guru arjan dev ji) ਦੇ ਸ਼ਹੀਦੀ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਦੇ ਤਹਿਤ ਅੰਮ੍ਰਿਤਸਰ ਸ੍ਰੀ ਦਰਬਰ ਸਹਿਬ (sri darbar sahib) ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੇਸ਼ ਭਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ (sri darbar sahib)ਪਰਿਕਰਮਾ ਦੇ ਚਾਰੇ ਪਾਸੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।

ਇਸ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ (amritsar) ਸ਼ਹਿਰ ਵਿੱਚ ਠੰਢੇ ਮਿੱਠੇ ਜਲ ਦੀਆਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਅਤੇ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅੱਜ ਸਾਰਾ ਦਿਨ ਜਾਰੀ ਰਹਿਣਗੇ।

ਉਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ (sri darbar sahib) ਵਿੱਚ ਮੱਥਾ ਟੇਕਣ ਆਉਣ ਵਾਲੀ ਸੰਗਤ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਰਤਾਜ ਵੀ ਕਿਹਾ ਜਾਂਦਾ ਹੈ ਅਤੇ ਅੱਜ ਦੇ ਦਿਨ ਜਗ੍ਹਾ-ਜਗ੍ਹਾ ਛਬੀਲਾਂ ਵੀ ਲਗਾਈਆਂ ਜਾਂਦੀਆਂ ਹਨ ਅਤੇ ਅੱਜ ਦੇ ਦਿਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (sri darbar sahib)ਵਿੱਚ ਮੱਥਾ ਟੇਕਣ ਆਏ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਆਏ ਹਨ।

Read More: ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚੇ ਸ੍ਰੀ ਮੁਕਤਸਰ ਸਾਹਿਬ, ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਕੀਤਾ ਇਸ਼ਨਾਨ

Scroll to Top