Site icon TheUnmute.com

DGCA ਨੇ ਕੋਰੋਨਾ ਦੇ ਮੱਦੇਨਜਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ

DGCA

ਚੰਡੀਗੜ੍ਹ 17 ਅਗਸਤ 2022: ਦੇਸ਼ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਨੇ ਏਅਰਲਾਈਨਜ਼ ਕੰਪਨੀਆਂ (Airlines Companies) ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਡੀਜੀਸੀਏ ਨੇ ਕਿਹਾ ਕਿ ਉਸ ਨੇ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਯਾਤਰੀਆਂ ਨੂੰ ਸਫ਼ਰ ਦੌਰਾਨ ਫੇਸ ਮਾਸਕ ਪਹਿਨਣ ਅਤੇ ਸਹੀ ਢੰਗ ਨਾਲ ਸੈਨੇਟਾਈਜ਼ ਕਰਨ । ਜੇਕਰ ਕੋਈ ਯਾਤਰੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਏਅਰਲਾਈਨ ਦੁਆਰਾ ਯਾਤਰੀ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀਕੇ ਪਾਲ ਨੇ ਕਿਹਾ ਕਿ ਕੋਵਿਡ-19 ਅਜੇ ਵੀ ਕਾਇਮ ਹੈ। ਅਸੀਂ ਕੇਸਾਂ ਦੀ ਗਿਣਤੀ ਵਿੱਚ ਤਬਦੀਲੀ ਦੀ ਭਵਿੱਖਬਾਣੀ ਨਹੀਂ ਕਰ ਸਕਦੇ, ਇਸ ਲਈ ਸਾਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣੀ ਚਾਹੀਦੀ ਹੈ |

Exit mobile version