Site icon TheUnmute.com

ਨਿਯਮਾਂ ਦੀ ਉਲੰਘਣਾ ਕਰਨ ‘ਤੇ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 20 ਜਨਵਰੀ 2023: ਡੀਜੀਸੀਏ (DGCA) ਨੇ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਏਅਰਲਾਈਨ ਨੂੰ ਜ਼ੁਰਮਾਨਾ ਕੀਤਾ ਹੈ। DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਕਾਰਨ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਏਆਈ ਦੇ ਡਾਇਰੈਕਟਰ-ਇਨ-ਫਲਾਈਟ ਸੇਵਾਵਾਂ ‘ਤੇ ਤਿੰਨ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।

ਦਰਅਸਲ, 26 ਨਵੰਬਰ 2022 ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਯਾਤਰੀ ਸ਼ੰਕਰ ਮਿਸ਼ਰਾ ਨੇ ਇੱਕ ਬਜ਼ੁਰਗ ਔਰਤ ਉੱਤੇ ਪਿਸ਼ਾਬ ਕਰ ਦਿੱਤਾ ਸੀ। ਇਸ ਤੋਂ ਬਾਅਦ ਇਮੀਗ੍ਰੇਸ਼ਨ ਬਿਊਰੋ ਨੇ ਦਿੱਲੀ ਪੁਲਿਸ ਦੇ ਇਸ਼ਾਰੇ ‘ਤੇ ਵਿਅਕਤੀ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਸੀ।

ਇਸ ਤੋਂ ਇਲਾਵਾ ਮੁਲਜ਼ਮ ਬਾਰੇ ਜਾਣਕਾਰੀ ਮਿਲਣ ਦੇ ਸਿਲਸਿਲੇ ਵਿੱਚ ਦਿੱਲੀ ਪੁਲਿਸ ਦੀ ਇੱਕ ਟੀਮ ਮੁਲਜ਼ਮ ਐਸ ਮਿਸ਼ਰਾ ਦੇ ਰਿਸ਼ਤੇਦਾਰ ਨੂੰ ਮਿਲਣ ਲਈ ਮੁੰਬਈ ਪੁੱਜੀ ਸੀ ਅਤੇ ਪੁੱਛਗਿੱਛ ਵੀ ਕੀਤੀ ਸੀ। ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਆਪਣੇ ਪੱਧਰ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀ ‘ਤੇ 30 ਦਿਨਾਂ ਲਈ ਯਾਤਰਾ ਪਾਬੰਦੀ ਲਗਾ ਦਿੱਤੀ ਸੀ। ਜਿਕਰਯੋਗ ਹੈ ਕਿ ਸ਼ੰਕਰ ਮਿਸ਼ਰਾ (Shankar Mishra) ‘ਤੇ ਕੁੱਲ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ |

Exit mobile version