Site icon TheUnmute.com

DGP ਚਟੋਪਾਧਿਆਏ ਨੇ ਪ੍ਰੈੱਸ ਕਾਨਫਰੰਸ ਕਰ ਲੁਧਿਆਣਾ ਬੰਬ ਧਮਾਕੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ

DGP PUNJAB

ਚੰਡੀਗੜ੍ਹ 25 ਦਸੰਬਰ 2021 : ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ (DGP Sidharth Chattopadhyay)ਨੇ ਪ੍ਰੈੱਸ ਕਾਨਫਰੰਸ ਕਰਕੇ ਲੁਧਿਆਣਾ ਬੰਬ ਧਮਾਕੇ ( Ludhiana bomb blast ) ਮਾਮਲੇ ‘ਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਮਾਕਾ ਬਹੁਤ ਜ਼ਬਰਦਸਤ ਸੀ। ਸਾਨੂੰ ਮੌਕੇ ਤੋਂ ਕਾਫੀ ਲੀਡ ਮਿਲੀ ਹੈ। ਮ੍ਰਿਤਕ ਦੇ ਹੱਥ ‘ਤੇ ਇੱਕ ਟੈਟੂ ਵੀ ਮਿਲਿਆ ਹੈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪਤਾ ਲੱਗਾ ਕਿ ਮ੍ਰਿਤਕ ਵਿਸਫੋਟਕ ਲੈ ਕੇ ਜਾ ਰਿਹਾ ਸੀ। ਇਸ ਦੇ ਨਾਲ ਹੀ ਜਾਂਚ ‘ਚ ਇਸ ਗੱਲ ਦੀ ਪੁਸ਼ਟੀ ਹੋਈ ਹੈ। ਉਸਨੇ ਕਿਹਾ ਕਿ ਮੁੱਖ ਦੋਸ਼ੀ ਗਗਨਦੀਪ ਪੰਜਾਬ ਪੁਲਸ ਦਾ ਮੁਅੱਤਲ ਹੈੱਡ ਕਾਂਸਟੇਬਲ ਸੀ ਅਤੇ ਉਸਨੂੰ 2019 ਵਿੱਚ ਐਸਟੀਐਫ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਗਗਨਦੀਪ ਨੂੰ ਕੰਪਿਊਟਰ ਦਾ ਚੰਗਾ ਗਿਆਨ ਸੀ।ਬੇਅਦਬੀ ਮਾਮਲੇ ‘ਤੇ ਬੋਲਦਿਆਂ ਡੀਜੀਪੀ ਨੇ ਲੋਕਾਂ ਨੂੰ ਕਾਨੂੰਨ ਹੱਥ ‘ਚ ਨਾ ਲੈਣ ਦੀ ਸਲਾਹ ਦਿੱਤੀ।

ਡੀਜੀਪੀ ਸਿਧਾਰਥ ਚਟੋਪਾਧਿਆਏ (DGP Sidharth Chattopadhyay) ਨੇ ਕਿਹਾ ਕਿ ਕਪੂਰਥਲਾ ਵਿੱਚ ਬੇਅਦਬੀ ਦੀ ਕੋਈ ਘਟਨਾ ਨਹੀਂ ਵਾਪਰੀ। ਮੁਲਜ਼ਮ ਚੋਰੀ ਦੀ ਨੀਅਤ ਨਾਲ ਗੁਰਦੁਆਰੇ ਗਏ ਸਨ। ਉਨ੍ਹਾਂ ਕਿਹਾ ਕਿ ਐਸਆਈਟੀ ਬੇਅਦਬੀ ਦੀ ਜਾਂਚ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਸੀਂ ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਬਰਦਾਸ਼ਤ ਨਹੀਂ ਕਰਾਂਗੇ।

Exit mobile version