ਚੰਡੀਗੜ੍ਹ 14 ਨਵੰਬਰ 2022: ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu)ਦੇ ਡੀਆਈਜੀ ਬਣਨ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਹੋਈ | ਇਸ ਦੌਰਾਨ ਐਸਐਸਪੀ ਮਨਦੀਪ ਸਿੰਘ ਸਿੱਧੂ ਦੇ ਡੀਆਈਜੀ ਵਜੋਂ ਪਦ ਉੱਨਤ ਹੋਣ ‘ਤੇ ਡੀਜੀਪੀ ਨੇ ਸਟਾਰ ਲਗਾਏ |
ਜਿਕਰਯੋਗ ਹੈ ਕਿ ਪੰਜਾਬ ਸਰਕਾਰ (Punjab Government) ਵਲੋਂ ਹੁਕਮ ਜਾਰੀ ਕਰਦਿਆਂ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਸੀ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ‘ਚ ਨਰਿੰਦਰ ਭਾਰਗਵ, ਰਣਜੀਤ ਸਿੰਘ, ਮਨਦੀਪ ਸਿੰਘ ਸਿੱਧੂ ਅਤੇ ਗੁਰਦਿਆਲ ਸਿੰਘ ਸ਼ਾਮਲ ਹਨ।